January 18, 2025
#ਭਾਰਤ

ਦਿੱਲੀ ਵਿੱਚ ਫਿਰ ਲਾਗੂ ਹੋਵੇਗਾ ਓਡ-ਈਵਨ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਓਡ ਈਵਨ ਰਿਟਰਨ ਸਕੀਮ ਫਿਰ ਤੋਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ| ਇਹ ਨਿਯਮ 4 ਨਵੰਬਰ ਤੋਂ 15 ਨਵੰਬਰ ਦੇ ਵਿਚਾਲੇ ਲਾਗੂ ਹੋਵੇਗੀ| ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਦੂਸ਼ਣ ਘੱਟ ਕਰਨ ਲਈ ਕਈ ਹੋਰ ਵੱਡੇ ਕਦਮ ਚੁੱਕੇ ਹਨ| ਦੱਸ ਦੇਈਏ ਕਿ ਪ੍ਰਦੂਸ਼ਣ ਘੱਟ ਕਰਨ ਸੰਬੰਧੀ ਚੁੱਕੇ ਜਾਣ ਵਾਲੇ ਕਦਮਾਂ ਸੰਬੰਧੀ ਐਲਾਨ ਅੱਜ ਸੀ. ਐਮ. ਕੇਜਰੀਵਾਲ ਵੱਲੋਂ ਕਾਨਫਰੰਸ ਵਿੱਚ ਕੀਤਾ ਗਿਆ|ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਨਵੰਬਰ ਮਹੀਨੇ ਵਿੱਚ ਦਿੱਲੀ ਦੇ ਨੇੜਲੇ ਸੂਬਿਆਂ ਵਿੱਚ ਪਰਾਲੀ ਸਾੜੀ ਜਾਂਦੀ ਹੈ, ਜਿਸ ਕਾਰਨ ਦਿੱਲੀ ਗੈਸ ਚੈਂਬਰ ਬਣ ਜਾਂਦਾ ਹੈ| ਇਸ ਲਈ ਇਕ ਵਾਰ ਫਿਰ ਤੋਂ ਓਡ-ਈਵਨ ਸਕੀਮ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ| ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਲ ਆਪਣੇ ਪੱਧਰ ਤੇ ਕੰਮ ਕਰ ਰਹੇ ਹਾਂ ਪਰ ਦਿੱਲੀ ਸਰਕਾਰ ਹੱਥ ਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਹੈ| ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸਾਲਾਂ ਵਿੱਚ ਨਵੰਬਰ ਮਹੀਨੇ ਦੌਰਾਨ ਓਡ-ਈਵਨ ਨੂੰ ਲਾਗੂ ਕਰਨ ਨਾਲ ਸੂਬੇ ਵਿੱਚ ਪ੍ਰਦੂਸ਼ਣ ਕਾਫੀ ਘੱਟ ਹੋਇਆ ਹੈ| ਦਿੱਲੀ ਇੱਕ ਅਜਿਹਾ ਸੂਬਾ ਹੈ, ਜਿੱਥੇ ਪ੍ਰਦੂਸ਼ਣ ਘੱਟ ਹੋਇਆ ਹੈ|