ਭਾਜਪਾ ਵਲੋਂ ‘ਸੇਵਾ ਹਫਤੇ’ ਦੀ ਸ਼ੁਰੂਆਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਮਜ਼ ਵਿੱਚ ਝਾੜੂ ਲਗਾਇਆ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਸੇਵਾ ਹਫਤੇ ਦਾ ਆਯੋਜਨ ਕਰ ਰਹੀ ਹੈ| ਜਿਸ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਵਿੱਚ ਪਹੁੰਚ ਕੇ ਮ.ਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਫਲ ਵੰਡੇ| ਇਸ ਦੌਰਾਨ ਅਮਿਤ ਸ਼ਾਹ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਵੀ ਮੌਜੂਦ ਰਹੇ| ਇਸ ਦੌਰਾਨ ਸ਼ਾਹ ਅਤੇ ਜੇ.ਪੀ. ਨੱਢਾ ਨੇ ਏਮਜ਼ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ| ਉਨ੍ਹਾਂ ਨਾਲ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਦਿੱਲੀ ਦੇ ਵਿਧਾਇਕ ਵਿਜੇਂਦਰ ਗੁਪਤਾ ਵੀ ਮੌਜੂਦ ਸਨ| ਜਿਕਰਯੋਗ ਹੈ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ| ਇਸ ਮੌਕੇ ਪਾਰਟੀ ਨੇ 14 ਤੋਂ 20 ਸਤੰਬਰ ਤੱਕ ਸੇਵਾ ਹਫਤਾ ਮਨਾਉਣ ਦਾ ਫੈਸਲਾ ਕੀਤਾ ਹੈ| ਸ਼ਾਹ ਨੇ ਏਮਜ਼ ਵਿੱਚ ਮਰੀਜ਼ਾਂ ਦਾ ਹਾਲਚਾਲ ਜਾਣ ਕੇ ਅਤੇ ਉਨ੍ਹਾਂ ਪਲ ਦੇ ਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ| ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਦੀ ਸੇਵਾ ਅਤੇ ਗਰੀਬਾਂ ਲਈ ਕੰਮ ਕਰਨ ਲਈ ਸਮਰਪਿਤ ਕਰ ਦਿੱਤਾ ਹੈ| ਇਸ ਲਈ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਦੇ ਜਨਮ ਦਿਨ ਨੂੰ ਸੇਵਾ ਸਪਤਾਹ (ਹਫਤੇ) ਦੇ ਰੂਪ ਵਿੱਚ ਮਨਾਇਆ ਜਾਵੇ|