ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਮੇਲਾ ਦੇਖ ਕੇ ਵਾਪਿਸ ਪਰਤ ਰਹੇ ਤਿੰਨ ਬੁਲਟ ਸਵਾਰ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ
ਸ੍ਰੀ ਗੋਇੰਦਵਾਲ ਸਾਹਿਬ – ਕਸਬਾ ਸ੍ਰੀ ਗੋਇੰਦਵਾਲ ਸਾਹਿਬ ਤੋ ਮੇਲਾ ਦੇਖ ਕੇ ਵਾਪਿਸ਼ ਆਪਣੇ ਪਿੰਡ ਜਾ ਰਹੇ ਤਿੰਨ ਬੁਲਟ ਸਵਾਰ ਨੌਜਵਾਨ ਇਕ ਦਰਦਨਾਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਦੋਰਾਨ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ । ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਤਿੰਨੇ ਨੌਜਵਾਨ ਪਿੰਡ ਵੱਡੀ ਨੰਗਲੀ ਨੇੜੇ (ਮਹਿਤਾ ) ਦੇ ਵਸਨੀਕ ਸਨ ਅਤੇ ਬੁਲਟ ਮੋਟਰਸਾਇਕਲ ਨੰਬਰ ਪੀਬੀ 46 ਕੇ 8098 ਉੱਤੇ ਸਵਾਰ ਹੋ ਕੇ ਬੀਤੀ ਕੱਲ੍ਹ ਕਸਬਾ ਗੋਇੰਦਵਾਲ ਸਾਹਿਬ ਵਿਖੇ ਮੇਲਾ ਦੇਖਣ ਲਈ ਗਏ ਸਨ। ਮਿਤੀ 14 ਸਤੰਬਰ ਨੂੰ ਸਵੇਰੇ 6 ਵਜੇ ਦੇ ਕਰੀਬ ਵਾਪਸ ਪਰਤਦੇ ਸਮੇਂ ਉਨ੍ਹਾਂ ਦਾ ਮੋਟਰਸਾਈਕਲ ਤੇਜ਼ ਰਫਤਾਰ ਹੋਣ ਕਰਕੇ ਬੇਕਾਬੂ ਹੋ ਗਿਆ ਅਤੇ ਅੱਡਾ ਨਾਗੋਕੇ ਮੋੜ ਤੋਂ ਥੋੜ੍ਹਾ ਅੱਗੇ ਜਾ ਕੇ ਇਕ ਦਰੱਖਤ ਵਿਚ ਜਾ ਵੱਜਾ ਟੱਕਰ ਇੰਨੀ ਜ਼ਬਰਦਸਤ ਹੋਈ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਉਸਦੇ ਦੂਸਰੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ ਜਿੰਨਾ ਨੂੰ ਨੇੜਲੇ ਹਸਪਤਾਲ ਵਿਚ ਇਲਾਜ ਦਾਖਲ ਕਰਵਾਇਆ ਗਿਆ । ਮ੍ਰਿਤਕ ਦੀ ਨੌਜਵਾਨ ਦੀ ਪਹਿਚਾਣ ਹਰਪਾਲ ਸਿੰਘ ਉਮਰ ਤਕਰੀਬਨ 18 ਸਾਲ ਪੁੱਤਰ ਸੁਰਜੀਤ ਸਿੰਘ ਪਿੰਡ ਨੰਗਲੀ (ਵੱਡੀ )ਨੇੜੇ ਮਹਿਤਾ ਵਜੋਂ ਹੋਈ ਹੈ । ਜਖਮੀਆਂ ਦੀ ਪਹਿਚਾਣ ਜਸਪ੍ਰੀਤ ਸਿੰਘ ਪੁੱਤਰ ਰਵੇਲ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਦੋਵੇਂ ਵਾਸੀ ਪਿੰਡ ਨੰਗਲੀ (ਵੱਡੀ) ਵਜੋਂ ਹੋਈ ਹੈ। ਇਸ ਮੌਕੇ ਥਾਣਾ ਵੈਰੋਵਾਲ ਤੋਂ ਏ ਐੱਸ ਆਈ ਬਲਜਿੰਦਰ ਸਿੰਘ ਮੌਕੇ ਤੇ ਪੁੱਜੇ ਉਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਜਖਮੀਆਂ ਨੂੰ ਐਂਬੂਲੈਂਸ ਦਾ ਪ੍ਰਬੰਧ ਕਰਕੇ ਨੇੜਲੇ ਹਸਪਤਾਲ ਇਲਾਜ ਲਈ ਭੇਜਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਕਾਰਵਾਈ ਨਾ ਕਰਵਉਣ ਤੇ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ। ।