Skip to content

ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ

Share this story

ਨਵੇਂ ਮੁਲਾਜ਼ਮਾਂ ਨੂੰ ਪੂਰੇ ਸਮਰਪਣ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਆਖਿਆ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਦੇਣ ਦੇ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸ੍ਰੀ ਸਿੰਗਲਾ ਨੇ ਇੱਕ ਮਾਸਟਰ ਕੇਡਰ, 28 ਕਲਰਕਾਂ, 26 ਲਾਇਬਰੇਰੀ ਰਿਸਟੋਰਰਜ਼ ਅਤੇ 21 ਦਰਜਾ ਚਾਰ ਨੂੰ ਨਿਯੁਕਤੀ ਪੱਤਰ ਦਿੱਤੇ। ਉਨਾਂ ਨੇ ਸਾਰੇ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿਮੇਂਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ।ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ, ਡੀ.ਪੀ.ਆਈ. ਸਕੈਂਡਰੀ ਸ੍ਰੀ ਸੁਖਜੀਤ ਸਿੰਘ ਅਤੇ ਡਾਇਰੈਕਟ (ਐਡਮਿਨ) ਸ੍ਰੀ ਇੰਦਰਪਾਲ ਵੀ ਹਾਜ਼ਰ ਸਨ।

Share this story
WRITTEN BY

BREAKING