ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਖ਼ੀਵਾ ਦਿਆਲੂਵਾਲਾ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ
ਚੰਡੀਗੜ – ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ ਤਲਬ ਕੀਤੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖ਼ੀਵਾ ਦਿਆਲ਼ੂਵਾਲਾ ਪਿੰਡ ਵਿੱਚ ਦਲਿਤਾਂ ਦੇ ਬਾਈਕਾਟ ਕਰਨ ਸਬੰਧੀ ਅਖਬਾਰਾਂ ਰਾਹੀ ਜਾਣਕਾਰੀ ਮਿਲੀ ਸੀ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮਾਨਸਾ ਤੋਂ ਰਿਪੋਰਟ 03 ਅਕਤੂਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।