January 22, 2025
#ਪ੍ਰਮੁੱਖ ਖ਼ਬਰਾਂ #ਭਾਰਤ

ਮਮਤਾ ਬੈਨਰਜੀ ਦੀ ਮੋਦੀ ਨਾਲ ਮੀਟਿੰਗ ਅੱਜ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਲਈ ਫੰਡਾਂ ਦੇ ਨਾਲ-ਨਾਲ ਹੋਰ ਮੁੱਦੇ ਵੀ ਚੁੱਕਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਸੂਬਿਆਂ ਦੇ ਨਾਮ ਬਦਲਣ ਅਤੇ ਸਰਕਾਰੀ ਬੈਂਕਾਂ ਦੇ ਰਲੇਵਿਆਂ ਦਾ ਮੁੱਦਾ ਵੀ ਚੁੱਕਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਉਹ ਫੰਡਾਂ ਦੇ ਨਾਲ-ਨਾਲ ਪੱਛਮੀ ਬੰਗਾਲ ਦਾ ਨਾਮ ਬਦਲਣ ਵਾਲੇ ਮੁੱਦੇ ’ਤੇ ਵੀ ਗੱਲਬਾਤ ਕਰਨਗੇ।