January 22, 2025
#ਭਾਰਤ

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ ਲਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਦੇ ਮੌਕੇ ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਨੇ ਅੱਜ ਮਾਨ ਸਿੰਘ ਰੋਡ ਰਾਜਪਥ ਕਰਾਸਿੰਗ ਪਾਰਕ ਵਿੱਚ ਇੱਕ ਪ੍ਰਦਰਸ਼ਨੀ ਲਗਾਈ। ਇਸ ਪ੍ਰਦਰਸ਼ਨੀ ’ਚ ਪ੍ਰਧਾਨ ਮੰਤਰੀ ਮੋਦੀ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੇ ਸੰਘਰਸ਼, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਉਨ੍ਹਾਂ ਦੀ ਕੁਰਬਾਨੀ, ਵਿਸ਼ਵ ’ਚ ਭਾਰਤ ਦੇ ਸਨਮਾਨ ਤੇ ਸਤਿਕਾਰ ਨੂੰ ਵਧਾਉਣ ਲਈ ਸੇਵਾਵਾਂ ਤੇ ਤਸਵੀਰਾਂ ਰਾਹੀਂ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਮਜ਼ਬੂਤ ਕਰਨ ਦੀਆਂ ਕਹਾਣੀਆਂ ਦੁਆਰਾ ਪ੍ਰਦਰਸ਼ਤ ਕੀਤੇ ਜਾਂਦੇ ਹਨ। ਪ੍ਰੋਗਰਾਮ ਦਾ ਉਦਘਾਟਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਾਸ਼ਟਰੀ ਉਪ ਪ੍ਰਧਾਨ ਸ਼ਿਆਮ ਜਾਜੂ ਤੇ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਕੀਤਾ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਕਾਰਾਤਮਕ ਵਿਚਾਰ ਧਾਰਾ ਰਾਸ਼ਟਰ ਨਿਰਮਾਣ ’ਚ ਆਪਣੀ ਪੂਰੀ ਭਾਗੀਦਾਰੀ ਦੇ ਰਹੀ ਹੈ। ਵਿਦੇਸ ’ਚ ਜਾ ਕੇ ਆਪਣਾ ਸਰਵਸ੍ਰੇਸ਼ਠ ਪੁਰਸਕਾਰ ਪ੍ਰਾਪਤ ਕਰਨ ਵਾਲੇ ਮੋਦੀ ਨੇ ਦੇਸ਼ ’ਚ ਹੀ ਨਹੀਂ, ਬਲਕਿ ਭਾਰਤ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਕੰਮ ਕਰਨਾ ਜਾਰੀ ਰੱਖਿਆ ਹੈ। ਇਸ ਪ੍ਰਦਰਸ਼ਨੀ ਵਿੱਚ ਮੋਦੀ ਦੇ ਕਈ ਰੂਪ ਦੇਖਣ ਨੂੰ ਮਿਲੇ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਅੱਜ ਹਰ ਭਾਰਤੀ ਨਾਗਰਿਕ ਉਤਸ਼ਾਹਿਤ ਹੈ ਤੇ ਪ੍ਰਧਾਨ ਮੰਤਰੀ ਮੋਦੀ ਦਾ ਇੱਕ ਨਾ ਕਿਸੇ ਤਰੀਕੇ ਨਾਲ ਧੰਨਵਾਦ ਕਰਨਾ ਚਾਹੁੰਦਾ ਹੈ।