ਬਿਹਾਰ ਵਿੱਚ ਬਿਜਲੀ ਡਿੱਗਣ ਕਾਰਨ 17 ਵਿਅਕਤੀਆਂ ਦੀ ਮੌਤ
ਪਟਨਾ – ਬਿਹਾਰ ਦੇ ਕਈ ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਹੋਈ| ਇਸ ਦੇ ਨਾਲ ਆਸਮਾਨੀ ਬਿਜਲੀ ਡਿੱਗੀ, ਜਿਸ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ| ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਨੂੰ ਕਈ ਜ਼ਿਲਿਆਂ ਵਿੱਚ ਤੇਜ਼ ਹਵਾ ਨਾਲ ਭਾਰੀ ਬਾਰਿਸ਼ ਹੋਈ| ਇਸ ਦੌਰਾਨ ਕੈਮੂਰ ਵਿੱਚ 4, ਪੂਰਬੀ ਚੰਪਾਰਨ ਵਿੱਚ 3, ਅਰਵਲ, ਜਹਾਨਾਬਾਦ ਵਿੱਚ 2 ਅਤੇ ਗਯਾ ਵਿੱਚ 1 ਵਿਅਕਤੀ ਦੀ ਮੌਤ ਹੋ ਗਈ| ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ ਭਰੋਸਾ ਦਿੱਤਾ ਹੈ| ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਈ ਇਲਾਕਿਆਂ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਖਰਾਬ ਮੌਸਮ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ|