February 12, 2025
#ਪੰਜਾਬ

ਉਦਯੋਗ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਲਈ ਦਾਨ

ਉਦਯੋਗ ਤੇ ਵਣਜ ਮੰਤਰੀ ਨੇ ਮੁੱਖ ਮੰਤਰੀ ਨੂੰ ਚੈੱਕ ਸੌਂਪਿਆ

ਚੰਡੀਗੜ – ਪੰਜਾਬ ਦੇ ਉਦਯੋਗ ਤੇ ਵਣਜ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵੈ-ਇੱਛਾ ਨਾਲ 8 ਲੱਖ 25 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਦਾਨ ਦਿੱਤੇ ਹਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਜ਼ਰੂਰਤਮੰਦਾਂ ਦੀ ਕੀਤੀ ਜਾਂਦੀ ਵਿੱਤੀ ਸਹਾਇਤਾ ’ਚ ਆਪਣਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ ਸੀ। ਬੁਲਾਰੇ ਅਨੁਸਾਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਇੱਕ ਬੱਝਵੀਂ ਰਾਸ਼ੀ ਦੇਣ ਲਈ ਨਹੀਂ ਕਿਹਾ ਗਿਆ ਸੀ, ਸਗੋਂ ਆਪਣੀ ਸਵੈ-ਇੱਛਾ ਨਾਲ ਵਿੱਤੀ ਯੋਗਦਾਨ ਪਾਉਣ ਲਈ ਕਿਹਾ ਗਿਆ ਸੀ। ਉਨਾਂ ਦੱਸਿਆ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬਹੁਤ ਥੋੜੇ ਸਮੇਂ ਵਿੱਚ 8 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਗਈ ਸੀ।ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਮੂਹਿਕ ਰੂਪ ’ਚ ਇਕੱਤਰ ਕੀਤੀ ਗਈ ਰਾਸ਼ੀ ਦਾ ਚੈੱਕ ਵਿਭਾਗ ਦੇ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ।