ਡੇਰਾ ਬਾਬਾ ਨਾਨਕ ਵਿਖੇ ਕੀਤੀ ਮੰਤਰੀ ਮੰਡਲ ਦੀ ਬੈਠਕ
ਡੇਰਾ ਬਾਬਾ ਨਾਨਕ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿੱਚ ਕੈਬਨਿਟ ਮੀਟਿੰਗ ਕੀਤੀਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਰਤਾਰਪੁਰ ਕਾਰੀਡੋਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾਲਿਆ। ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਇਸ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਜ਼ੀਰੋਲਾਈਨ ਦੇ ਨਜ਼ਦੀਕ ਵੀ ਗਏ ਤੇ ਦੂਰਬੀਨ ਰਾਹੀਂ ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਕੰਮਾਂ ਨੂੰ ਦੇਖਿਆ।ਇਸ ਤੋਂ ਬਾਅਦ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇਡੇਰਾ ਬਾਬਾ ਨਾਨਕ ਡਿਵੈਲਮੈਂਟ ਅਥਾਰਿਟੀ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸਤੋਂ ਬਾਅਦ ਮੰਤਰੀਆਂ ਨਾਲ ਕੈਬਨਿਟ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਤੋਂ ਬਾਅਦਕਿਹਾ ਕਿ ਅਕਤੂਬਰ ਮਹੀਨੇ ਦੇ ਅੰਤ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਸਸਬੰਧੀ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਕੈਪਟਨ ਨੇ ਜਾਣਕਾਰੀ ਦਿੱਤੀ ਕਿ ਅਗਲੀ ਕੈਬਨਿਟ ਦੀਮੀਟਿੰਗ ਛੇਤੀ ਹੀ ਬਟਾਲਾ ਵਿਖੇ ਬੁਲਾਈ ਜਾਵੇਗੀ। ਪਾਕਿਸਤਾਨ ਵੱਲੋਂ 20 ਡਾਲਰ ਦੀ ਕੀਤੀ ਜਾ ਰਹੀਮੰਗ ‘ਤੇ ਕੈਪਟਨ ਨੇ ਕਿਹਾ ਕਿ ਉਹ ਇਸ ਦਾ ਵਿਰੋਧ ਕਰਦੇ ਹਨ ਕਿਉਂਕਿ ਇਸ ਤੋਂ ਪਹਿਲਾਂ ਅਕਬਰ ਨੇਵੀ ਜਜ਼ੀਆ ਟੈਕਸ ਲਾਇਆ ਸੀ, ਹੁਣ ਪਾਕਿਸਤਾਨ ਅਜਿਹਾ ਕਰ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਉਹ ਐਸ.ਜੀ.ਪੀ.ਸੀ. ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਾਰਤ ਵਾਲੇ ਪਾਸੇ 31ਅਕਤੂਬਰ ਤੱਕ ਲਾਂਘੇ ਦਾ ਸਾਰਾ ਕੰਮ ਮੁਕੰਮਲ ਹੋ ਜਾਏਗਾ। ਉਨ੍ਹਾਂ ਕਿਹਾ ਕਿ ਪੰਜ ਹਜ਼ਾਰ ਸ਼ਰਧਾਲੂਆਂਲਈ 40 ਏਕੜ ਵਿੱਚ ਟੈਂਟ ਸਿਟੀ ਬਣੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੋ ਵੀ ਤਾਰੀਖਦਿੱਤੀ ਜਾਵੇਗੀ, ਉਸੇ ਮੁਤਾਬਕ ਭਾਰਤ ਵੱਲੋਂ ਵੀ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਜਾਵੇਗਾ। ਯਾਦਰਹੇ ਸੁਲਤਾਨਪੁਰ ਲੋਧੀ ਮਗਰੋਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਡੇਰਾ ਬਾਬਾ ਨਾਨਕ ‘ਚ ਹੋਈ ਹੈ।ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗਾਂ ਕਰਰਹੀ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ‘ਚ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਨੂੰ ਪ੍ਰਵਾਨਗੀਦਿੱਤੀ ਹੈ। ਸਰਕਾਰ ਇਸ ਸਾਲ ਦਸੰਬਰ ਤੱਕ ਇਸ ਯੋਜਨਾ ਨੂੰ ਲਾਗੂ ਕਰ ਦੇਣਾ ਚਾਹੁੰਦੀ ਹੈ। ਇਹਫੈਸਲਾ ਅਨਾਜ ਮੰਡੀ, ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀਹੇਠ ਹੋਈ ਬੈਠਕ ‘ਚ ਲਿਆ ਗਿਆ। ਇਸ ਸਕੀਮ ਨੂੰ ਲਾਗੂ ਕਰਨ ਵਾਲੇ ਵੈਂਡਰ ਦੀ ਚੋਣ ਪਾਰਦਰਸ਼ੀਬੋਲੀ ਪ੍ਰਕਿਰਿਆ ਰਾਹੀਂ ਕੀਤੀ ਜਾਵੇਗੀ। ਟੈਂਡਰ ਦੇ ਦਸਤਾਵੇਜ਼ ਪੰਜਾਬ ਸੂਚਨਾ ਤਕਨਾਲੋਜੀਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਕੀਤੇ ਜਾਣਗੇ ਅਤੇ ਫੋਨ ਦਾ ਪਹਿਲਾ ਬੈਚ ਦਸੰਬਰ 2019 ‘ਚ ਵੰਡਣਦੀ ਕੋਸ਼ਿਸ਼ ਕੀਤੀ ਜਾਵੇਗੀ।