Skip to content

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

Share this story

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿਚੋ ਬਾਹਰ ਕੱਢਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share this story
WRITTEN BY

BREAKING