Skip to content

ਰਜਿੰਦਰ ਸਿੰਘ ਨੇ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Share this story

ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਵਚਨਬੱਧ : ਅਰੁਨਾ ਚੌਧਰੀ
ਚੰਡੀਗੜ – ”ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਦੀ ਸੁਰੱÎਖਿਆ ਲਈ ਪੂਰੀ ਤਰਾਂ ਵਚਨਬੱਧ ਹੈ ਜੋ ਕਿ ਦੇਸ਼ ਦਾ ਭਵਿੱਖ ਹਨ।” ਇਹ ਗੱਲ ਅੱਜ ਇੱਥੇ ਵਣ ਭਵਨ, ਸੈਕਟਰ-68, ਮੋਹਾਲੀ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਹੀ।ਇਸ ਮੌਕੇ ਸ੍ਰੀ ਰਜਿੰਦਰ ਸਿੰਘ (ਸਾਬਕਾ ਆਈ.ਪੀ.ਐਸ. ਅਧਿਕਾਰੀ, ਸੇਵਾਮੁਕਤ ਆਈ.ਜੀ.) ਨੇ ਸ੍ਰੀਮਤੀ ਅਰੁਨਾ ਚੌਧਰੀ ਦੀ ਮੌਜੂਦਗੀ ਵਿੱਚ ਬਾਲ ਅਧਿਕਾਰਾਂ ਦੀ ਸੁਰੱਖਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਮੰਤਰੀ ਨੇ ਇਸ ਮੌਕੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਸਾ ਅਤੇ ਸ਼ੋਸ਼ਣ ਤੋਂ ਬੱਚਿਆ ਦੀ ਸੁਰੱÎਖਿਆ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ 24 ਘੰਟੇ ਸਰਗਰਮ ਹੈ। ਮੰਤਰੀ ਨੇ ਇਹ ਵੀ ਦੱÎਸਿਆ ਕਿ ਚਾਈਲਡ ਹੈਲਪਲਾਈਨ 1098 ਦੇਸ਼ ਭਰ ਵਿੱਚ ਉਪਲੱਬਧ ਹੈ ਜਿਸ ‘ਤੇ ਬੱਚਿਆਂ ਦੇ ਸ਼ੋਸ਼ਣ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ।ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਸਮਾਜਿਕ ਸੁਰੱÎਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਵਿਸ਼ਵਾਸ਼ ਦਿਵਾਇਆ ਕਿ ਉਹ ਬੱÎਚਿਆਂ ਦੀ ਭਲਾਈ ਅਤੇ ਸੁਰੱÎਖਿਆ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਬਾਲ ਅਧਿਕਾਰਾਂ ਦੀ ਸੁਰੱÎਖਿਆ ਬਾਰੇ ਪੰਜਾਬ ਸਟੇਟ ਕਮਿਸ਼ਨ ਦੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ (ਪੀ.ਸੀ.ਐਸ.), ਸੀਨੀਅਰ ਕਾਂਗਰਸ ਆਗੂ ਸ੍ਰੀ ਅਸ਼ੋਕ ਚੌਧਰੀ, ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਰਾਜਵਿੰਦਰ ਸਿੰਘ ਗਿੱਲ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਮੌਜੂਦ ਸਨ।

Share this story
WRITTEN BY

BREAKING