12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ – ਭਾਜਪਾ ਨੇ ਪੰਜਾਬ ਤੋਂ ਇਲਾਵਾ 12 ਸੂਬਿਆਂ ‘ਚ ਜ਼ਿਮਨੀ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਸੁਰੇਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੋਂ ਵਿਸ਼ਾਲ ਨੇਹਰੀਆ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।ਉੱਤਰ ਪ੍ਰਦੇਸ਼ ਦੀਆਂ 11 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ‘ਚ ਪਾਰਟੀ ਨੇ ਪ੍ਰਤਾਪਗੜ੍ਹ ਤੋਂ ਉਮੀਦਵਾਰ ਐਲਾਨਿਆ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਤਾਪਗੜ੍ਹ ਸੀਟ ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀ ਅਪਨਾ ਦਲ (ਐੱਸ) ਲਈ ਛੱਡੀ ਹੈ। ਭਾਜਪਾ ਵੱਲੋਂ ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕੀਤੇ ਜਾਣ ਦੀ ਸੰਭਾਵਨਾ ਹੈ।ਐਤਵਾਰ ਨੂੰ ਉਮੀਦਵਾਰਾਂ ਦੀ ਚੋਣ ਲਈ ਭਜਾਪਾ ਦੀ ਉੱਚ ਪੱਧਰੀ ਬੈਠਕ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਖੁਦ ਸ਼ਾਮਿਲ ਹੋਏ।






