February 4, 2025
#ਪੰਜਾਬ

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 80 ਵਰਿਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ।ਸ੍ਰੀ ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ।ਗੋਬਿੰਦ ਠੁਕਰਾਲ ਨੂੰ ਉੱਤਰੀ ਭਾਰਤ ਦੇ ਉੱਘੇ ਪੱਤਰਕਾਰਾਂ ਵਿੱਚੋਂ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੇ ਅੰਗਰੇਜ਼ੀ ਅਤੇ ਖੇਤਰੀ ਮੀਡੀਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ, ਖਾਸ ਕਰਕੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ, ਜਦੋਂ ਉਨਾਂ ਨੇ ਨਿਡਰਤਾ ਨਾਲ ਪੱਤਰਕਾਰੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ ਪ੍ਰੈਸ ਕਲੱਬ ਦੇ ਬਾਨੀ ਮੈਂਬਰ ਅਤੇ ਸਾਬਕਾ ਪ੍ਰਧਾਨ ਵਜੋਂ ਉਨਾਂ ਨੇ ਖੇਤਰ ਦੇ ਪੱਤਰਕਾਰਾਂ ਨੂੰ ਆਪਸ ਵਿੱਚ ਜੁੜਨ ਦਾ ਮੰਚ ਪ੍ਰਦਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਠੁਕਰਾਲ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਗੋਬਿੰਦ ਠੁਕਰਾਲ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।