April 30, 2026
#ਭਾਰਤ

ਭਾਜਪਾ ਨੇਤਾ ਦੇ ਪਰਿਵਾਰ ਸਮੇਤ ਦੇ 5 ਮੈਂਬਰਾਂ ਦਾ ਕਤਲ

ਮੁੰਬਈ – ਮਹਾਰਾਸ਼ਟਰ ਦੇ ਜਲਗਾਓਂ ਵਿੱਚ ਭਾਜਪਾ ਨੇਤਾ ਸਮੇਤ ਉਨ੍ਹਾਂ ਦੇ ਪਰਿਵਾਰ ਦੇ 5 ਮੈਂਬਰਾਂ ਦੇ ਕਤਲ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ| ਇਸ ਮਾਮਲੇ ਵਿੱਚ ਤਿੰਨਾਂ ਦੋਸ਼ੀਆਂ ਨੇ ਪੁਲਸ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ ਹੈ| ਪੁਲੀਸ ਫਿਲਹਾਲ ਦੋਸ਼ੀਆਂ ਤੋਂ ਪੁੱਛ-ਗਿੱਛ ਵਿੱਚ ਜੁਟੀ ਹੈ| ਦੂਜੇ ਪਾਸੇ ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ| ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਬੰਦੂਕਧਾਰੀਆਂ ਨੇ ਭਾਜਪਾ ਨੇਤਾ ਰਵਿੰਦਰ ਖਰਾਤ (55) ਅਤੇ ਉਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ| ਪੁਲੀਸ ਨੇ ਦੱਸਿਆ ਕਿ ਖਰਾਤ ਅਤੇ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਐਤਵਾਰ ਦੇਰ ਰਾਤ ਨੂੰ ਆਪਣੇ ਘਰ ਵਿੱਚ ਸਨ, ਉਦੋਂ ਬੰਦੂਕਧਾਰੀਆਂ ਨੇ ਉਨ੍ਹਾਂ ਤੇ ਹਮਲਾ ਕੀਤਾ| ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ,”ਹਮਲਾਵਰਾਂ ਕੋਲ ਦੇਸੀ ਪਿਸਤੌਲ ਅਤੇ ਚਾਕੂ ਸੀ| ਉਹ ਖਰਾਤ ਦੇ ਘਰ ਵਿੱਚ ਵੜੇ ਅਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ|” ਉਨ੍ਹਾਂ ਨੇ ਦੱਸਿਆ ਕਿ ਵਾਰਦਾਤ ਵਿੱਚ ਇਸਤੇਮਾਲ ਕੀਤੇ ਗਏ ਹਥਿਆਰਾਂ ਨੂੰ ਬਰਾਮਦ ਕਰ ਲਿਆ ਗਿਆ ਹੈ| ਅਧਿਕਾਰੀਆਂ ਨੇ ਕਿਹਾ,”ਹਮਲਾ ਕਰਨ ਤੋਂ ਬਾਅਦ ਹਮਲਾਵਰ ਹਾਦਸੇ ਵਾਲੀ ਜਗ੍ਹਾ ਤੋਂ ਫਰਾਰ ਹੋ ਗਏ ਅਤੇ ਉਨ੍ਹਾਂ ਨੇ ਬਾਅਦ ਵਿੱਚ ਪੁਲੀਸ ਕੋਲ ਜਾ ਕੇ ਆਤਮਸਮਰਪਣ ਕਰ ਦਿੱਤਾ| ਇਸ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੇ ਇਲਾਜ ਦੌਰਾਨ ਹੀ ਦਮ ਤੋੜ ਦਿੱਤਾ| ਹਮਲੇ ਵਿੱਚ ਖਰਾਤ ਤੋਂ ਇਲਾਵਾ ਉਨ੍ਹਾਂ ਦੇ ਭਰਾ ਸੁਨੀਲ (56), ਬੇਟਿਆਂ ਪ੍ਰੇਮ ਸਾਗਰ (26) ਅਤੇ ਰੋਹਿਤ (25) ਅਤੇ ਇਕ ਹੋਰ ਵਿਅਕਤੀ ਗਜਾਰੇ ਦੀ ਮੌਤ ਹੋ