Skip to content

ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜੁਆਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Share this story

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜੁਆਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ। ਵਰਨਣਯੋਗ ਹੈ ਕਿ ਇਹ ਨੌਜੁਆਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ। ਇਨ੍ਹਾਂ ਨੇ ਜ਼ਮਸ਼ੇਦਪੁਰ ਟਾਟਾਨਗਰ ਤੋਂ 1 ਅਕਤੂਬਰ ਨੂੰ ਆਪਣੀ ਯਾਤਰਾ ਆਰੰਭ ਕਰਕੇ ਬੀਤੇ ਕੱਲ੍ਹ 8 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸੇ ਦੌਰਾਨ ਇਨ੍ਹਾਂ ਨੌਜੁਆਨ ਯਾਤਰੀਆਂ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਮਿਲੇ, ਜਿਥੇ ਉਨ੍ਹਾਂ ਨੇ ਨੌਜੁਆਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਇਹ ਇਹ ਨੌਜੁਆਨ 3 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਮੁਕੰਮਲ ਕਰ ਚੁੱਕੇ ਹਨ। ਨੌਜੁਆਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਦਾ ਮੰਤਵ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਜੁਆਨਾਂ ਅੰਦਰ ਉਤਸ਼ਾਹ ਪੈਦਾ ਕਰਨਾ ਹੈ। ਉਹ ਚਾਹੁੰਦੇ ਹਨ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਨੌਜੁਆਨਾਂ ਦੀ ਭਰਵੀਂ ਸ਼ਮੂਲੀਅਤ ਹੋਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਰੂਪ ਸਿੰਘ ਨੇ ਨੌਜੁਆਨਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ ਆਦਿ ਮੌਜੂਦ ਸਨ।

Share this story
WRITTEN BY

BREAKING