Skip to content

‘ਸ਼ਮਸ਼ੇਰਾ’ ਵਿਚ ਰਣਬੀਰ ਕਪੂਰ ਤੇ ਸੰਜੇ ਦੱਤ ਨਾਲ ਕੰਮ ਕਰਕੇ ਬਹੁਤ ਖ਼ੁਸ਼ ਹੈ ਵਾਣੀ

Share this story

ਬਾਲੀਵੁੱਡ ਅਦਾਕਾਰਾ ਵਾਣੀ ਕਪੂਰ ਦਾ ਕਹਿਣਾ ਹੈ ਕਿ ਉਹ ਖ਼ੁਸ਼ਕਿਸਮਤ ਹੈ, ਜੋ ਉਸ ਨੂੰ ਫਿਲਮ ‘ਸ਼ਮਸ਼ੇਰਾ’ ਵਿੱਚ ਸੰਜੇ ਦੱਤ ਅਤੇ ਰਣਬੀਰ ਕਪੂਰ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਕਰਨ ਮਲਹੋਤਰਾ ਦੇ ਨਿਰਦੇਸ਼ਨ ਹੇਠ ਬਣੀ ਰਹੀ ਇਹ ਫਿਲਮ ਸੰਨ 1800 ਦੀ ਕਹਾਣੀ ਹੈ, ਜਿਸ ਵਿੱਚ ਡਾਕੂ ਕਬੀਲੇ ਦੇ ਲੋਕ ਆਪਣੇ ਅਧਿਕਾਰਾਂ ਅਤੇ ਅੰਗਰੇਜ਼ਾਂ ਤੋਂ ਆਜ਼ਾਦੀ ਲਈ ਲੜਾਈ ਲੜਦੇ ਹਨ। ਵਾਣੀ ਨੇ ਦੱਸਿਆ, ‘‘ਮੈਂ ਬਿਲਕੁਲ ਹੀ ਵੱਖਰੀ ਤਰ੍ਹਾਂ ਦੀ ਭੂਮਿਕਾ ਨਿਭਾ ਰਹੀ ਹੈ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਨੂੰ ਫਿਲਮ ਵਿੱਚ ਵੱਡੇ ਅਤੇ ਮਹਾਨ ਅਦਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਹ ਆਪਣੇ ਕੰਮ ਵਿੱਚ ਨਿਪੁੰਨ ਹਨ। ਮੈਂ ਉਨ੍ਹਾਂ ਦੀ ਦਰਸ਼ਕ ਵਜੋਂ ਬਹੁਤ ਵੱਡੀ ਪ੍ਰਸ਼ੰਸਕ ਹਾਂ।’’ ਉਸ ਨੇ ਅੱਗੇ ਕਿਹਾ ‘‘ਮੈਂ ਇਸ ਮੌਕੇ ਲਈ ਸ਼ੁਕਰਗੁਜ਼ਾਰ ਹਾਂ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ।

Share this story
WRITTEN BY

BREAKING