April 30, 2026
#ਪ੍ਰਮੁੱਖ ਖ਼ਬਰਾਂ #ਭਾਰਤ

ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ

ਜੰਮੂ-ਕਸ਼ਮੀਰ ’ਚ 370 ਵਿਸ਼ੇਸ਼ ਅਧਿਕਾਰਾਂ ਨੂੰ ਹਟਾਏ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦੀ ਮੁੱਖ ਧਾਰਾ ਨਾਲ ਜੋੜਨ ਦਾ 56 ਇੰਚੀ ਛਾਤੀ ਵਾਲੇ ਵਿਅਕਤੀ ਵਰਗਾ ਜਜ਼ਬਾ ਨਹੀਂ ਦਿਖਾਇਆ। ਗ੍ਰਹਿ ਮੰਤਰੀ ਨੇ ਮਹਾਰਾਸ਼ਟਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਕੋਲ੍ਹਾਪੁਰ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਕਾਂਗਰਸ ਅਤੇ ਐੱਨਸੀਪੀ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ 370 ਦੇ ਅਧਿਕਾਰਾਂ ਨੂੰ ਹਟਾਏ ਜਾਣ ’ਤੇ ਐੱਨਡੀਏ ਸਰਕਾਰ ਦਾ ਸਮਰਥਨ ਕਰਦੇ ਹਨ। ਅਮਿਤ ਸ਼ਾਹ ਨੇ 370 ਸਬੰਧੀ ਪ੍ਰਸ਼ਨ ਪੁੱਛਣ ’ਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੂੰ ਨਿਸ਼ਾਨੇ ’ਤੇ ਲਿਆ।