Skip to content

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

Share this story

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਕੀਰਤਨ ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਸੰਦੀਪ ਸਿੰਘ, ਭਾਈ ਨਰਿੰਦਰ ਸਿੰਘ ਬਨਾਰਸ, ਭਾਈ ਹਰਪਿੰਦਰ ਸਿੰਘ, ਭਾਈ ਪਾਲ ਸਿੰਘ, ਭਾਈ ਸਦਾਸਤਿਸਿਮਰਨ ਸਿੰਘ ਮੀਰੀ ਪੀਰੀ ਰਾਗੀ ਜਥਾ ਯੂ.ਐਸ.ਏ., ਡਾ. ਗੁਰਿੰਦਰ ਸਿੰਘ ਬਟਾਲਾ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਕਰਮਜੀਤ ਸਿੰਘ ਸ਼ਾਂਤ ਯੂ.ਐਸ.ਏ., ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਸਵਿੰਦਰ ਸਿੰਘ ਯੂ.ਐਸ.ਏ., ਭਾਈ ਮਨਿੰਦਰ ਸਿੰਘ, ਡਾ. ਅਲੰਕਾਰ ਸਿੰਘ ਪਟਿਆਲਾ, ਭਾਈ ਕੁਲਦੀਪ ਸਿੰਘ ਨੇ ਕਾਨੜਾ, ਨਟ ਨਾਰਾਇਣ, ਮਲਾਰ ਆਦਿ ਰਾਗਾਂ ਵਿਚ ਕੀਰਤਨ ਕਰਕੇ ਸੰਗਤ ਨੂੰ ਅਨੰਦਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ, ਸ. ਜਗਜੀਤ ਸਿੰਘ ਜੱਗੀ ਆਦਿ ਮੌਜੂਦ ਸਨ।

Share this story
WRITTEN BY

BREAKING