ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮੋਹਨ ਸਿੰਘ, ਗਿਆਨ ਜਸਵਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਦੇ ਇਤਿਹਾਸ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਮਤਿ ਸੰਗੀਤ ਸ਼ਬਦ ਦੀ ਪ੍ਰਧਾਨਤਾ ਹੋਣ ਕਾਰਨ ਰੂਹਾਨੀ ਸਕੂਨ ਦਿੰਦਾ ਹੈ। ਇਸ ਦਾ ਮਹੱਤਵ ਹੋਰਨਾਂ ਸੰਗੀਤ ਪੱਧਤੀਆਂ ਨਾਲੋਂ ਕਿਤੇ ਉੱਚਾ ਹੈ। ਕੀਰਤਨ ਦਰਬਾਰ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜਸਪਿੰਦਰ ਸਿੰਘ, ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਇੰਦਰਜੀਤ ਸਿੰਘ, ਭਾਈ ਨਰਿੰਦਰ ਸਿੰਘ ਬਨਾਰਸ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਕੰਵਰਪਾਲ ਸਿੰਘ ਡੇਹਰਾਦੂਨ, ਭਾਈ ਸਦਾਸਤਸਿਮਰਨ ਸਿੰਘ ਮੀਰੀ ਪੀਰੀ ਜਥਾ ਅਮਰੀਕਾ, ਭਾਈ ਜਸਬੀਰ ਸਿੰਘ ਖ਼ਾਲਸਾ ਯੂ.ਕੇ., ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਜਸਬੀਰ ਸਿੰਘ ਜਮਾਲਪੁਰੀ, ਭਾਈ ਭੁਪਿੰਦਰ ਸਿੰਘ ਪਾਰਸ ਯੂ.ਐਸ.ਏ., ਭਾਈ ਨਿਰਮਲ ਸਿੰਘ ਬਟਾਲਾ, ਬੀਬਾ ਮਗਨਦੀਪ ਕੌਰ ਲੁਧਿਆਣਾ ਦੇ ਰਾਗੀ ਜਥਿਆਂ ਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਦੀ ਸਿਰਜਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਚੂੰਘਾ, ਸ. ਭਗਵੰਤ ਸਿੰਘ ਸਿਆਲਕਾ, ਸ. ਕੁਲਵੰਤ ਸਿੰਘ ਮੰਨਣ, ਸ. ਸਵਿੰਦਰ ਸਿੰਘ ਸਭਰਵਾਲ, ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਖ਼ਾਲਸਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।






