Skip to content

2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ

Share this story

ਚੰਡੀਗੜ – ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਅਕਤੂਬਰ ਤੱਕ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 20.9 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 2035766 ਮੀਟਰਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 55130 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 796027 ਮੀਟਰਕ ਟਨ, ਮਾਰਕਫੈੱਡ ਵੱਲੋਂ 545746 ਟਨ ਅਤੇ ਪਨਸਪ ਵੱਲੋਂ 391387 ਟਨ ਜਦਕਿ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 264783 ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 37823 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

Share this story
WRITTEN BY

BREAKING