April 29, 2026
#ਖੇਡਾਂ

ਰੋਹਿਤ ਨੇ ਛੱਕਿਆਂ ਦੇ ਮਾਮਲੇ ਚ ਬਣਾਇਆ ਨਵਾਂ ਵਰਲਡ ਰਿਕਾਰਡ

ਰਾਂਚੀ ‘ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਪਾਰੀ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ ਅਤੇ ਉਨ੍ਹਾਂ ਨੇ ਪਹਿਲੇ ਹੀ ਸੈਸ਼ਨ ‘ਚ 3 ਵਿਕਟਾਂ ਗੁਆ ਦਿੱਤੀਆਂ। ਇਸ ਤੋਂ ਬਾਅਦ ਰੋਹਿਤ ਅਤੇ ਰਹਾਨੇ ਨੇ ਪਾਰੀ ਸੰਭਾਲੀ ਅਤੇ ਸਕੋਰ ਬੋਰਡ ਨੂੰ ਅਗੇ ਵਧਾਇਆ। ਇਸ ਦੇ ਨਾਲ ਹੀ ਪਹਿਲੇ ਦਿਨ ਭਾਰਤ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਦੇ ਮਾਮਲੇ ‘ਚ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ।ਸੱਜੇ ਹੱਥ ਦੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਆਈ. ਸੀ. ਸੀ. ਵਰਲਡ ਟੈਸਟ ਚੈਂਪੀਅਸ਼ਿਪ ‘ਚ ਸਭ ਤੋਂ ਵੱਧ ਛੱਕੇ ਲਗਾਉਣ ਦੇ ਮਾਮਲੇ ‘ਚ ਇੰਗਲੈਂਡ ਦੇ ਆਲਰਾਊਂਡ ਬੇਨ ਸਟੋਕਸ ਨੂੰ ਪਿੱਛੇ ਛੱਡ ਦਿੱਤਾ ਹੈ। ਦੱਖਣੀ ਅਫਰੀਕਾ ਖਿਲਾਫ ਤੀਜੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਪਹਿਲਾ ਛੱਕਾ ਲਾਉਂਦੇ ਹੀ ਉਹ ਆਈ. ਸੀ. ਸੀ. ਵਰਲਡ ਟੈਸਟ ਚੈਂਪੀਅਨਸ਼ਿਪ ‘ਚ ਹੁਣ ਤੱਕ ਸਭ ਤੋਂ ਵੱਧ ਛੱਕੇ ਲਾਉਣ ਵਾਲਾ ਪਹਿਲਾ ਖਿਡਾਰੀ ਬਣ ਗਿਆ ਹੈ। ਰੋਹਿਤ ਸ਼ਰਮਾ ਨੇ ਇਸ ਸੀਰੀਜ਼ ਦੇ ਤੀਜੇ ਮੈਚ ਦੀ ਆਪਣੀ ਚੌਥੀ ਪਾਰੀ ‘ਚ 14ਵਾਂ ਛੱਕਾ ਲਾਇਆ ਅਤੇ ਬੇਨ ਸਟੋਕਸ ਦੇ ਏਸ਼ੇਜ਼ ਸੀਰੀਜ਼ ‘ਚ ਪੰਜ ਟੈਸਟ ਮੈਚ ਖੇਡ ਕੇ 13 ਛੱਕੇ ਲਾਉਣ ਦੇ ਰਿਕਾਰਡ ਨੂੰ ਪਿੱਛੇ ਕੀਤਾ। ਇਸ ਤੋਂ ਇਲਾਵਾ ਰੋਹਿਤ ਨੇ ਇਕ ਸੀਰੀਜ਼ ‘ਚ ਸਭ ਤੋਂ ਵੱਧ ਛੱਕੇ ਲਾਉਣ ਦਾ ਰਿਕਾਰਡ ਵੀ ਆਪਣੇ ਨਾਂ ਕੀਤਾ।