ਰਹਾਨੇ ਨੇ ਆਪਣੇ ਟੈਸਟ ਕਰੀਅਰ ਦਾ ਲਾਇਆ 11ਵਾਂ ਸੈਂਕੜਾ
ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐੱਸ ਸੀ. ਏ. ਇੰਟਰਨੈਸ਼ਨਲ ਸਟੇਡੀਅਮ ਕਾਂਪਲੈਕਸ ‘ਚ ਟੈਸਟ ਸੀਰੀਜ਼ ਦਾ ਤੀਜਾ ਅਤੇ ਆਖਰੀ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੂੱਜੇ ਦਿਨ ਦੀ ਖੇਡ ਸ਼ੁਰੂ ਹੋ ਗਈ ਹੈ। ਕ੍ਰੀਜ਼ ‘ਤੇ ਰੋਹਿਤ ਅਤੇ ਰਹਾਨੇ ਮੌਜੂਦ ਹਨ। ਇਸ ਤੋਂ ਪਹਿਲਾਂ ਭਾਰਤ ਨੇ ਦੱਖਣੀ ਅਫਰੀਕਾ ਖਿਲਾਫ ਤੀਜੇ ਟੈਸਟ ਦੇ ਪਹਿਲੇ ਦਿਨ ਖਰਾਬ ਰੌਸ਼ਨੀ ਦੇ ਬਾਅਦ ਮੀਂਹ ਪੈਣ ਕਾਰਨ ਦਿਨ ਦੀ ਖੇਡ ਛੇਤੀ ਖਤਮ ਹੋਣ ਦਾ ਐਲਾਨ ਕਰਨ ਤਕ ਪਹਿਲੀ ਪਾਰੀ ‘ਚ ਤਿੰਨ ਵਿਕਟਾਂ ‘ਤੇ 224 ਦੌੜਾਂ ਬਣਾ ਲਈਆਂ ਸਨ।ਭਾਰਤ ਨੇ ਤੀਜੇ ਟੈਸਟ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਮਯੰਕ 10 ਦੌੜਾਂ ਦੇ ਨਿੱਜੀ ਸਕੋਰ ‘ਤੇ ਰਬਾਡਾ ਦੀ ਗੇਂਦ ‘ਤੇ ਐਲਗਰ ਨੂੰ ਕੈਚ ਦੇ ਬੈਠੇ ਤੇ ਪਵੇਲੀਅਨ ਪਰਤ ਗਏ। ਮਯੰਕ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਪੁਜਾਰਾ ਇਸ ਵਾਰ ਆਪਣੀ ਪਾਰੀ ਦਾ ਖਾਤਾ ਤਕ ਨਾ ਖੋਲ ਸਕੇ ਅਤੇ ਰਬਾਡਾ ਦੀ ਗੇਂਦ ‘ਤੇ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਪਵੇਲੀਅਨ ਪਰਤ ਗਏ। ਰੋਹਿਤ ਦਾ ਸਾਥ ਦੇਣ ਆਏ ਭਾਰਤੀ ਕਪਤਾਨ ਕੋਹਲੀ ਵੀ ਇਸ ਮੈਚ ‘ਚ ਕੁਝ ਖਾਸ ਨਾ ਕਰ ਸਕੇ ਅਤੇ ਸਿਰਫ 12 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਏ। ਇਸ ਦੌਰਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣਾ 6ਵਾਂ ਟੈਸਟ ਸੈਂਕੜਾ ਲਾਇਆ ਹੈ। ਅਜਿੰਕਯ ਰਹਾਨੇ ਨੇ ਆਪਣੇ ਟੈਸਟ ਕਰੀਅਰ ਦਾ 21ਵਾਂ ਅਰਧ ਸੈਂਕੜਾ ਲਗਾਇਆ ਹੈ।






