August 4, 2026
#ਪੰਜਾਬ

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਡੀਏ ਦੀ ਬਕਾਇਆ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਡਾਕਟਰ ਅੰਬੇਡਕਰ ਭਵਨ ਵਿਖੇ ਹੋਈ । ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦਿੱਤੀ ਗਈ ਹੈ ਉਹ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਹੈ , ਸੰਸਥਾ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਜੋ ਬਕਾਇਆ ਡੀਏ ਦੀ ਰਾਸ਼ੀ ਹੈ ਉਸ ਨੂੰ ਤੁਰੰਤ ਜਾਰੀ ਕਰੇ । ਸੰਸਥਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਦੀਵਾਲੀ ਤੇ ਪਟਾਕਿਆਂ ਦੀ ਵਰਤੋਂ ਅਤੇ ਪਰਾਲੀ ਨੂੰ ਅੱਗ ਲਗਾਉਣ ਤੇ ਮੁਕੰਮਲ ਪਾਬੰਦੀ ਲਗਾਵੇ । ਇਸ ਮੌਕੇ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾਕਟਰ ਅੰਬੇਡਕਰ ਜੀ ਦੀ ਫੋਟੋ ਲਗਾਈ ਜਾਵੇ ਅਤੇ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਭਾਰਤੀ ਸੰਵਿਧਾਨ ਨੂੰ ਸਿਲੇਬਸ ਵਿੱਚ ਲਾਗੂ ਕਰਕੇ ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹਾਇਆ ਜਾਵੇ । ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਕਰਮਜੀਤ ਸਿੰਘ ਸਿਫ਼ਤੀ ਨੇ ਦੱਸਿਆ ਕਿ ਨਵੰਬਰ ਦੇ ਮਹੀਨੇ ਵਿੱਚ ਸੰਸਥਾ ਵੱਲੋਂ ਭਾਰਤੀ ਸੰਵਿਧਾਨ ਦਿਵਸ ਵੱਖ ਵੱਖ ਸਕੂਲਾਂ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ ਜਿਸ ਵਿੱਚ ਭਾਰਤੀ ਸੰਵਿਧਾਨ ਦੇ ਜਾਣਕਾਰ ਸੰਵਿਧਾਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਗੇ । ਇਸ ਮੌਕੇ ਰਾਜ ਸਿੰਘ ਸੁਹਾਵੀ , ਲਖਵੀਰ ਸਿੰਘ ਚੌਹਾਨ ,ਟੇਕ ਚੰਦ ,ਅਮਰੀਕ ਸਿੰਘ ਸੈਦਪੁਰਾ , ਸਵਰਨ ਸਿੰਘ , ਕੈਪਟਨ ਸ਼ਿਵ ਸਿੰਘ , ਸੁਰਿੰਦਰ ਸਿੰਘ ਗੋਹ , ਖੁਸ਼ੀ ਰਾਮ ਚੌਹਾਨ , ਬੇਅੰਤ ਸਿੰਘ ਕੌੜੀ , ਰਮਨਦੀਪ ਸਿੰਘ , ਹਰਦੀਪ ਸਿੰਘ ਨਸਰਾਲੀ , ਭਾਗ ਸਿੰਘ , ਕੁਲਵੰਤ ਸਿੰਘ , ਨੇਤਰ ਸਿੰਘ , ਕਾਮਰੇਡ ਹਰਨੇਕ ਸਿੰਘ , ਨਿਰਮਲ ਸਿੰਘ , ਮਨਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।