Skip to content

ਸੁਖਪਾਲ ਖਹਿਰਾ ਨੇ ਵਾਪਿਸ ਲਿਆ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Share this story

ਖਹਿਰਾ ਲਈ ਆਪ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ : ਹਰਪਾਲ ਚੀਮਾ
ਚੰਡੀਗੜ੍ਹ – ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ| ਆਮ ਆਦਮੀ ਪਾਰਟੀ ਦੀ ਟਿਕਟ ਤੋਂ ਵਿਧਾਇਕ ਚੁਣੇ ਗਏ ਸੁਖਪਾਲ ਖਹਿਰਾ ਨੇ ਬੀਤੀ 25 ਅਪ੍ਰੈਲ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਵੱਖਰੀ ਪਾਰਟੀ ਬਣਾ ਲਈ ਸੀ| ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਖਹਿਰਾ ਦੀ ਵਾਪਸੀ ਦੀਆਂ ਕਿਆਸਅਰਾਈਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ| ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਖਹਿਰਾ ਵਲੋਂ ਆਪਣਾ ਅਸਤੀਫਾ ਵਾਪਸ ਲਏ ਜਾਣ ਤੋਂ ਬਾਅਦ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਦੇ ਪਾਰਟੀ ਵਿੱਚ ਵਾਪਸੀ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਕੀਤੇ ਜਾ ਚੁੱਕੇ ਹਨ| ਚੀਮਾ ਨੇ ਕਿਹਾ ਕਿ ਖਹਿਰਾ ਪਾਰਟੀ ਨੂੰ ਤੋੜਨ ਦੀ ਸਾਜ਼ਿਸ਼ ਕਰਦੇ ਰਹੇ ਸੀ ਇਸ ਕਰਕੇ ਖਹਿਰਾ ਨੂੰ ਪਾਰਟੀ ਵਿੱਚ ਵਾਪਸ ਨਹੀਂ ਲਿਆ ਜਾਵੇਗਾ|ਚੀਮਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਨਹੀਂ ਹੈ ਬਲਕਿ ਪਾਰਟੀ ਦਾ ਇਹ ਫੈਸਲਾ ਹੈ| ਰੁੱਸੇ ਹੋਏ ਬਾਕੀ ਵਿਧਾਇਕਾਂ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਪਾਰਟੀ ਸਾਰੇ ਰੁੱਸੇ ਹੋਏ ਵਿਧਾਇਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ| ਉਹਨਾਂ ਕਿਹਾ ਕਿ ਖਹਿਰਾ ਖ਼ਿਲਾਫ਼ ਵਿਧਾਨ ਸਭਾ ਦੇ ਸਪੀਕਰ ਨੂੰ ਡਿਸ ਕੁਆਲੀਫਿਕੇਸ਼ਨ ਦੀ ਚਿੱਠੀ ਲਿਖ ਕੇ ਦਿੱਤੀ ਗਈ ਵਾਪਸ ਨਹੀਂ ਲਈ ਜਾਵੇਗੀ| ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਖੁਦਮੁਖਤਿਆਰੀ ਦੀ ਮੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਾਹ ਵਿਖਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਖਹਿਰਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀ ਵੱਖਰੀ ਪਾਰਟੀ (ਪੰਜਾਬ ਏਕਤਾ ਪਾਰਟੀ) ਬਣਾ ਲਈ ਸੀ| ਇਸ ਦੌਰਾਨ ਖਹਿਰਾ ਨੇ ਬਠਿੰਡਾ ਤੋਂ ਪਾਰਲੀਮੈਂਟ ਚੋਣ ਵੀ ਲੜੀ ਜਿਸ ਵਿੱਚ ਉਨ੍ਹਾਂ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਸੀ|

Share this story
WRITTEN BY

BREAKING