April 29, 2026
#ਪੰਜਾਬ

ਸੂਬੇ ਵਿੱਚ 53.8 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

86.05 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ

ਚੰਡੀਗੜ – ਪੰਜਾਬ ਵਿੱਚ 22 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 5384057 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 350389 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 4695.65 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 5311251 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 72806 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 2127342 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 1396610 ਟਨ ਅਤੇ ਪਨਸਪ ਵੱਲੋਂ 1042971 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 660686 ਮੀਟਿ੍ਰਕ ਟਨ ਅਤੇ ਐਫ.ਸੀ.ਆਈ ਵਲੋਂ 83642 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।ਇਸ ਦੇ ਨਾਲ ਹੀ 72 ਘੰਟੇ ਅੰਦਰ ਚੁਕਾਈ ਵਾਲੇ ਨਿਯਮ ਮੁਤਾਬਕ 86.05 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।