Skip to content

ਸ. ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

Share this story

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਹੋਏ ਨਿੱਜੀ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਦੌਰਾਨ ਨਿੱਜੀ ਸਕੱੱਤਰ ਸ. ਸੈਂਪਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕੀਤਾ ਗਿਆ ਹੈ ਅਤੇ ਉਹ ਆਪਣੀ ਜ਼ੁੰਮੇਵਾਰੀ ਨੂੰ ਸਭ ਦੇ ਸਹਿਯੋਗ ਨਾਲ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਨਿਭਾਉਣਗੇ। ਉਨ੍ਹਾਂ ਭਾਈ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ। ਸ. ਸੈਂਪਲਾ ਦੇ ਸੇਵਾ ਸੰਭਾਲਣ ਮੌਕੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਨਾਮ ਸਿੰਘ ਜੱਸਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ, ਸ. ਮਲਕੀਤ ਸਿੰਘ ਬਹਿੜਵਾਲ, ਸ. ਬਲਵਿੰਦਰ ਸਿੰਘ ਆਦਿ ਮੌਜੂਦ ਸਨ।

Share this story
WRITTEN BY

BREAKING