Skip to content

ਕੱਚਾ ਪਿਆਜ਼ ਖਾਣ ਨਾਲ ਵੱਧਦੀ ਹੈ ਅੱਖਾਂ ਦੀ ਰੋਸ਼ਨੀ

Share this story

ਪਿਆਜ਼ ਦੀ ਵਰਤੋਂ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਪਿਆਜ਼ ‘ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੋਸ਼ਟਿਕ ਤੱਕ ਪਾਏ ਜਾਂਦੇ ਹਨ। ਗਰਮੀ ਦੇ ਮੌਸਮ ‘ਚ ਪਿਆਜ਼ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ, ਜਿਸ ਦੇ ਜ਼ਰੀਏ ਤੁਸੀਂ ਅਨੇਕਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਹੁੰਦੇ ਨੇ ਲਾਹੇਵੰਦ
ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬੇਹੱਦ ਲਾਹੇਵੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਤੇਜ਼ ਕਰਨ ਲਈ ਰੋਜ਼ਾਨਾ ਇਕ ਪਿਆਜ਼ ਖਾਣਾ ਚਾਹੀਦਾ ਹੈ। ਜਿਹੜੇ ਲੋਕ ਚਸ਼ਮਾ ਲਗਾਉਂਦੇ ਹਨ, ਉਨ੍ਹਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਅਜਿਹਾ ਕਰਨ ਨਾਲ ਜਲਦੀ ਹੀ ਚਸ਼ਮਾ ਉਤਰ ਜਾਵੇਗਾ।
ਦਿਲ ਸਬੰਧੀ ਸਮੱਸਿਆ ਤੋਂ ਛੁਟਕਾਰਾ – ਪਿਆਜ਼ ਦਿਲ ਲਈ ਬੇਹੱਦ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਪਿਆਜ਼ ਖਾਣ ਨਾਲ ਦਿਲ ਸਬੰਧੀ ਸਮੱਸਿਆ, ਕੋਲੈਸਟਰੋਲ, ਵੀ.ਪੀ. ਆਦਿ ਵਰਗੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ।
ਕਬਜ਼ ਤੋਂ ਮਿਲੇ ਛੁਟਕਾਰਾ – ਪਿਆਜ਼ ‘ਚ ਅਜਿਹੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਹਨ। ਇਸ ਲਈ ਰੋਜ਼ਾਨਾ ਪਿਆਜ਼ ਦੀ ਵਰਤੋਂ ਸਲਾਦ ਦੇ ਰੂਪ ‘ਚ ਕਰਨੀ ਚਾਹੀਦੀ ਹੈ।
ਬਲੱਡ ਪ੍ਰੈਸ਼ਰ ਤੋਂ ਕਰੇ ਬਚਾਅ – ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਪਿਆਜ਼ ਵਰਦਾਨ ਦੀ ਤਰ੍ਹਾਂ ਸਾਬਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਇਕ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।
ਪੱਥਰੀ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ – ਜੋ ਲੋਕ ਪੱਥਰੀ ਦੀ ਸਮੱਸਿਆ ਨਾਲ ਜੂਝ ਰਹੇ ਹਨ, ਉਨ੍ਹਾਂ ਨੂੰ ਪਿਆਜ਼ ਦੀ ਵਰਤੋਂ ਕਰਨੀ ਚਾਹੀਦੀ ਹੈ। ਗਲਤ ਖਾਣ-ਪੀਣ ਦੀ ਵਜ੍ਹਾ ਨਾਲ ਗੁਰਦੇ ਦੀ ਪੱਥਰੀ ਦੀ ਸਮੱਸਿਆ ਹੋ ਜਾਂਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜ੍ਹਣ ਦੀ ਸਮਰਥਾ ਹੁੰਦੀ ਹੈ। ਰੋਜ਼ਾਨਾ ਖਾਲੀ ਪੇਟ ਪਿਆਜ਼ ਦਾ ਰਸ ਪੀਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

Share this story
WRITTEN BY

BREAKING