April 23, 2026
#ਭਾਰਤ

ਇੰਦਰਾ ਗਾਂਧੀ ਬਰਸੀ ਮੌਕੇ ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਕਈ ਨੇਤਾਵਾਂ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਦੇ ਮੌਕੇ ਤੇ ਅੱਜ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਸ਼ਰਧਾਂਜਲੀ ਦਿੱਤੀ| ਮਿਲੀ ਜਾਣਕਾਰੀ ਮੁਤਾਬਕ ਹਾਮਿਦ ਅੰਸਾਰੀ, ਸੋਨੀਆ ਗਾਂਧੀ, ਮਨਮੋਹਨ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਅਤੇ ਵਰਕਰਾਂ ਨੇ ਉਨ੍ਹਾਂ ਦੀ ਸਮਾਧੀ ‘ਸ਼ਕਤੀ ਸਥਾਨ’ ਪਹੁੰਚ ਕੇ ਸ਼ਰਧਾਂਜਲੀ ਦਿੱਤੀ|ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੀ ਦਾਦੀ ਨੂੰ ਯਾਦ ਕਰਦੇ ਹੋਏ ਟਵੀਟ ਵਿੱਚ ਲਿਖਿਆ ਹੈ, ” ਅੱਜ ਮੇਰੀ ਦਾਦੀ ਇੰਦਰਾ ਗਾਂਧੀ ਜੀ ਦਾ ਬਲੀਦਾਨ ਦਿਵਸ ਹੈ| ਤੁਹਾਡੇ ਕੱਟੜ ਇਰਾਦਿਆਂ ਅਤੇ ਨਿਡਰ ਫੈਸਲਿਆਂ ਤੋਂ ਸਿੱਖਿਆ ਹਰ ਕਦਮ ‘ਤੇ ਮੇਰਾ ਮਾਰਗਦਰਸ਼ਨ ਕਰਦੀ ਰਹੇਗੀ| ਤੁਹਾਨੂੰ ਮੇਰੇ ਵੱਲੋਂ ਨਮਨ|”ਜ਼ਿਕਰਯੋਗ ਹੈ ਕਿ ਇੰਦਰਾ ਗਾਂਧੀ ਦਾ ਜਨਮ 19 ਨਵੰਬਰ 1917 ਨੂੰ ਇਲਾਹਾਬਾਦ ਵਿੱਚ ਹੋਇਆ ਸੀ| ਇੰਦਰਾ ਗਾਂਧੀ 3 ਵਾਰ ਦੇਸ਼ ਦੀ ਪ੍ਰਧਾਨ ਮੰਤਰੀ ਬਣੀ| 31 ਅਕਤੂਬਰ 1984 ਨੂੰ ਉਨ੍ਹਾਂ ਦੇ ਸੁਰੱਖਿਆ ਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ|