Skip to content

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਸੱਦਾ ਪ੍ਰਵਾਨ – ਰਾਣਾ ਕੇ.ਪੀ. ਸਿੰਘ

Share this story

ਨਵੀਂ ਦਿੱਲੀ ਵਿੱਚ ਸਪੀਕਰ ਨੇ ਖੁਦ ਮਿਲ ਕੇ ਦਿੱਤਾ ਸੱਦਾ, 6 ਨਵੰਬਰ ਨੂੰ ਹੋਵੇਗਾ ਵਿਸ਼ੇਸ਼ ਸੈਸ਼ਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਇਸ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਹਾਮੀ ਭਰੀ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਸਹਿਮਤੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਨਾਮੀ ਸਖ਼ਸ਼ੀਅਤਾਂ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨਗੀਆਂ। ਕਾਬਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਹ ਇੱਕ-ਰੋਜ਼ਾ ਵਿਸ਼ੇਸ਼ ਸੈਸ਼ਨ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ, ਬਾਣੀ ਅਤੇ ਸਿੱਖਿਆਵਾਂ ’ਤੇ ਕੇਂਦਰਤ ਹੋਵੇਗਾ।

Share this story
WRITTEN BY

BREAKING