April 27, 2026
#ਦੇਸ਼ ਦੁਨੀਆਂ

ਭਾਰਤ, ਜਾਪਾਨ ਵੱਲੋਂ ਹਿੰਦ-ਪ੍ਰਸ਼ਾਂਤ ਵਿੱਚ ਸਥਿਤੀ ਦੀ ਸਮੀਖਿਆ

ਬੈਂਕਾਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਸ਼ਿੰਜੋ ਆਬੇ ਨੇ ਅੱਜ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਬਣ ਰਹੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ ਅਤੇ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਤੀਜੀ ਦੁਨੀਆ ਦੇ ਮੁਲਕਾਂ ਵਿਚਾਲੇ ਦੁਵੱਲਾ ਸਹਿਯੋਗ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ। ਦੋਵਾਂ ਆਗੂਆਂ ਨੇ ਪੂਰਬੀ ਸਿਖਰ ਸੰਮੇਲਨ ਤੋਂ ਵੱਖ ਇਥੇ ਮੁਲਾਕਾਤ ਕੀਤੀ।ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਹਿੰਦ ਪ੍ਰਸ਼ਾਂਤ ਖੇਤਰ ਵਿੱਚ ਚੀਨੀ ਫੌਜ ਦੇ ਵਿਸਤਾਰ ਅਤੇ ਵਧਦੇ ਆਰਥਿਕ ਦਬਦਬੇ ਦਾ ਮੁੱਦਾ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੋਵਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੇ ਨਿਯਮ ਅਧਾਰਿਤ ਵਿਵਸਥਾ ਦੇ ਆਧਾਰ ਅਤੇ ਸੰਯੁਕਤ ਹਿੰਦ ਪ੍ਰਸ਼ਾਂਤ ਖੇਤਰ ਲਈ ਆਪਣੀ ਵਚਨਬੱਧਤਾ ਦੁਹਰਾਈ। ਹਾਲਾਂਕਿ ਗੱਲਬਾਤ ਦੀ ਕੋਈ ਵਿਸ਼ੇਸ਼ ਜਾਣਕਾਰੀ ਨਹੀਂ ਦਿੱਤੀ ਗਈ।ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ, ‘‘ ਹਿੰਦ ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਪ੍ਰਗਤੀ ਦਾ ਸਾਂਝਾ ਟੀਚਾ ਹਾਸਲ ਲਈ ਉਨ੍ਹਾਂ ਨੇ ਤੀਜੀ ਦੁਨੀਆ ਦੇ ਮੁਲਕਾਂ ਵਿਚਾਲੇ ਸਹਿਯੋਗ ਵਧਾਉਣ ਦੇ ਨਾਲ ਨਾਲ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਸਹਿਮਤੀ ਜਤਾਈ।