Skip to content

ਐਸ.ਡੀ.ਐਮ ਰੂਪਨਗਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਤੇ ਪੰਚਾ-ਸਰਪੰਚਾਂ ਨਾਲ ਮੀਟਿੰਗ

Share this story

ਰੂਪਨਗਰ – ਡਿਪਟੀ ਕਮਿਸ਼ਨਰ ਡਾ ਸੁਮੀਤ ਜਾਰੰਗਲ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮ. ਰੂਪਨਗਰ ਸ੍ਰੀਮਤੀ ਹਰਜੋਤ ਕੌਰ ਵਲੋਂ ਵੱਖ ਵੱਖ ਪਿੰਡਾ ਦੇ ਪੰਚਾ ਅਤੇ ਸਰਪੰਚਾਂ ਨਾਲ ਪਰਾਲੀ ਨੂੰ ਨਾ ਸਾੜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਐਸ ਡੀ ਐਮ ਨੇ ਪੰਚਾ ਅਤੇ ਸਰਪੰਚਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਦੀ ਰੋਕ ਲਗਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਧਾਰਾ 144 ਦੇ ਤਹਿਤ ਪਰਾਲੀ ਨੂੰ ਅੱਗ ਨਾ ਲਾਉਣ ਦੇ ਮਨਾਹੀ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਬਹੁਤ ਸਾਰੇ ਕਿਸਾਨ ਫਿਰ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦੇ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਜਾ ਰਿਹਾ ਹੈ। ਇਸ ਦਾ ਸਾਡੀ ਸਿਹਤ ਉਪਰ ਵੀ ਮਾੜਾ ਅਸਰ ਪੈ ਰਿਹਾ ਹੈ।ਉਨ੍ਹਾਂ ਨੇ ਪੰਚਾ ਸਰਪੰਚਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਆਪਣੇ ਪਿੰਡਾ ਵਿੱਚ ਖੇਤ ਮਾਲਕਾ ਨੂੰ ਜਾਗਰੂਕ ਕਰਨ ਕਿ ਉਹ ਖੇਤ ਵਿੱਚ ਅੱਗ ਨਾ ਲਗਾਉਣ। ਉਨਾਂ ਨੇ ਕਿਹਾ ਕਿ ਜੇਕਰ ਕਿਸਾਨ ਫੇਰ ਵੀ ਪਰਾਲੀ ਨੀ ਅੱਗ ਲਗਾਉਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਪਿੰਡਾ ਸਰਪੰਚ ਪੰਚ ਮੌਜੂਦ ਸਨ।

Share this story
WRITTEN BY

BREAKING