ਲਾਹੌਰ – ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸੱਦੇ ਤੇ ਪਾਕਿਸਤਾਨ ਪਹੁੰਚੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖਾਂ ਦਾ ਸੁਪਨਾ ਪੂਰਾ ਹੋ ਗਿਆ ਹੈ| ਪਾਕਿਸਤਾਨ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਲਾਂਘਾ ਖੁੱਲਣ ਨਾਲ ਸਿੱਖਾਂ ਦੀ ਪੁਰਾਣੀ ਅਰਦਾਸ ਪੂਰੀ ਹੋ ਗਈ ਹੈ ਅਤੇ ਵਾਹਿਗੁਰੂ ਦੀ ਮਿਹਰ ਸਦਕਾ ਹੁਣ ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਖੁੱਧਲੇ ਦਰਸ਼ਨ ਕਰ ਸਕਣਗੇ|ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਉਣ ਕਾਰਨ ਹੋਏ ਵਿਵਾਦ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਇੱਕ ਜੱਫੀ ਨਾਲ ਕਰਤਾਰਪੁਰ ਦਾ ਮਾਮਲਾ ਸੁਲਝ ਸਕਦਾ ਹੈ ਤਾਂ ਉਹ ਮਸਲਿਆਂ ਦੇ ਹਲ ਲਈ ਅਜਿਹੀਆਂ ਇੱਕ, ਦੋ, ਦਸ, ਸੌ ਜਾਂ ਵੱਧ ਜੱਫੀਆਂ ਪਾਉਣ ਲਈ ਵੀ ਤਿਆਰ ਹਨ|
ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ


