Skip to content

ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ

Share this story

ਪ੍ਰਧਾਨ ਕੇ.ਐਲ. ਭਾਰਗਵ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ ਚੈੱਕ
ਚੰਡੀਗੜ – ਸੂਬੇ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿੱਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ ਵਿੱਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ।ਪ੍ਰਧਾਨ ਕੇ.ਐਲ. ਭਾਰਗਵ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਐਸੋਸੀਏਸ਼ਨ ਦੇ 110 ਮੈਂਬਰਾਂ ਵੱਲੋਂ ਸਾਂਝੇ ਤੌਰ ‘ਤੇ ਇਕੱਤਰ ਕੀਤੇ 7,51,700 ਰੁਪਏ ਦੇ ਚੈੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ।ਐਸੋਸੀਏਸ਼ਨ ਵੱਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਸੁਆਗਤ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਕੁਦਰਤੀ ਆਫ਼ਤਾਂ ਦੇ ਪੀੜਤਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕਰਨ ਵਿੱਚ ਵਧੇਰੇ ਅਹਿਮ ਸਾਬਤ ਹੋਵੇਗਾ ਅਤੇ ਇਸ ਦੇ ਨਾਲ ਹੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮਿਲੇਗੀ।ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ ਅਤੇ ਉਨਾਂ ਨੇ ਸਾਰਿਆਂ ਨੂੰ ਅਜਿਹੇ ਪਰਉਪਕਾਰੀ ਕੰਮਾਂ ਲਈ ਖੁੱਲੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਤੋਂ ਇਲਾਵਾ ਜਥੇਬੰਦੀ ਦੇ ਮੁੱਖ ਸਲਾਹਕਾਰ ਇੰਜਨੀਅਰ ਨਰਿੰਦਰ ਸ਼ਰਮਾ, ਕਾਰਜਕਾਰੀ ਪ੍ਰਧਾਨ ਐਸ.ਐਲ. ਵਿਨਾਇਕ ਅਤੇ ਵਿੱਤ ਸਕੱਤਰ ਇੰਜਨੀਅਰ ਗੁਰਪਾਲ ਸਿੰਘ ਮੌਜੂਦ ਸਨ।

Share this story
WRITTEN BY

BREAKING