April 22, 2026
#ਪ੍ਰਮੁੱਖ ਖ਼ਬਰਾਂ #ਭਾਰਤ

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦਾ ਮਾਮਲਾ ਬੰਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਫ਼ੇਲ ਸੌਦੇ ‘ਤੇ ਫ਼ੈਸਲਾ ਦਿੰਦਿਆਂ ਵਿਰੋਧੀ ਆਗੂਆਂ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਨੂੰ ਰੱਦ ਕਰਦਿਆਂ ਮੋਦੀ ਸਰਕਾਰ ਨੂੰ ਕਲੀਨ–ਚਿੱਟ ਦੇ ਦਿੱਤੀ।ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ.ਕੇ. ਕੌਲ, ਜਸਟਿਸ ਕੇ.ਐੱਮ. ਜੋਜ਼ਫ਼ ਦੇ ਬੈਂਚ ਨੇ ਰਾਫ਼ੇਲ ਸੌਦੇ ਉੱਤੇ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਰਾਫ਼ੇਲ ਸੌਦੇ ਉੱਤੇ ਸੌਦੇ ਦੀ ਜਾਂਚ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨਜ਼ਰਸਾਨੀ ਪਟੀਸ਼ਨ ਰੱਦ ਕਰ ਦਿੱਤੀ। ਇਸ ਦੇ ਨਾਲ ਹੀ ਮੋਦੀ ਸਰਕਾਰ ਨੂੰ ਰਾਫ਼ੇਲ ਸੌਦੇ ਉੱਤੇ ਕਲੀਨ–ਚਿੱਟ ਮਿਲ ਗਈ ਹੈ, ਨਾਲ ਹੀ ਰਾਫ਼ੇਲ ਸੌਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ਉੱਤੇ ਉਨ੍ਹਾਂ ਦੀ ਮੁਆਫ਼ੀ ਵੀ ਮਨਜ਼ੂਰ ਕਰ ਲਈ। ਹੁਣ ਇਸ ਮਾਮਲੇ ‘ਚ ਰਾਹੁਲ ਗਾਂਧੀ ਵਿਰੁੱਧ ਉਲੰਘਣਾ ਦਾ ਕੇਸ ਨਹੀਂ ਰਹੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਕਿ 14 ਦਸੰਬਰ ਨੂੰ ਰਾਫ਼ੇਲ ਜੰਗੀ ਹਵਾਈ ਜਹਾਜ਼ ਦੀ ਖ਼ਰੀਦ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰਨ ਸਬੰਧੀ ਫ਼ੈਸਲੇ ਉੱਤੇ ਦਾਇਰ ਸਾਰੀਆਂ ਨਜ਼ਰਸਾਨੀ ਪਟੀਸ਼ਨਾਂ ਉੱਤੇ ਗੁਣ–ਦੋਸ਼ ਦੇ ਆਧਾਰ ਉੱਤੇ ਫ਼ੈਸਲਾ ਲਿਆ ਜਾਵੇਗਾ। ਨਜ਼ਰਸਾਨੀ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣੇ ਹਲਫ਼ੀਆ ਬਿਆਨ ਵਿੱਚ ਕਿਹਾ ਸੀ ਕਿ ਸੁਪਰੀਮ ਕੋਰਟ ਦੇ 14 ਦਸੰਬਰ, 2018 ਦੇ 36 ਰਾਫ਼ੇਲ ਜੈੱਟ ਸੌਦੇ ਨੂੰ ਕਾਇਮ ਰੱਖਣ ਦਾ ਫ਼ੈਸਲਾ ਸਹੀ ਸੀ। ਹਲਫ਼ੀਆ ਬਿਆਨ ਵਿੱਚ ਕਿਹਾ ਗਿਆ ਸੀ ਕਿ ਅੰਦਰੂਨੀ ਫ਼ਾਈਲਾਂ ਦੀ ਨੋਟਿੰਗ ਨੂੰ ਜਾਣਬੁੱਝ ਕੇ ਆਪਣੇ ਆਧਾਰ ‘ਤੇ ਰੀਵਿਊ ਨਹੀਂ ਕੀਤਾ ਜਾ ਸਕਦਾ। ਰਾਫ਼ੇਲ ਉਲੰਘਣਾ ਮਾਮਲੇ ‘ਚ ਕਾਂਗਰਸੀ ਆਗੂ ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਮਾਮਲਾ ਬੰਦ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਮੁਆਫ਼ੀ ਪ੍ਰਵਾਨ ਕਰਦਿਆਂ ਭਵਿੱਖ ‘ਚ ਚੌਕਸ ਰਹਿਣ ਲਈ ਕਿਹਾ ਹੈ। ਰਾਫ਼ੇਲ ਮਾਮਲੇ ‘ਚ ਅਦਾਲਤ ਨੇ 14 ਦਸੰਬਰ, 2018 ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ ਪਟੀਸ਼ਨ ਦੀ ਹਮਾਇਤ ਵਿੱਚ ਚੋਣਵੇਂ ਦਸਤਾਵੇਜ਼ ਦੀ ਪ੍ਰਵਾਨਗੀ ਉੱਤੇ ਕੇਂਦਰ ਦੇ ਮੁਢਲੇ ਇਤਰਾਜ਼ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 10 ਅਪ੍ਰੈਲ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਹ ਟਿੱਪਣੀ ਕੀਤੀ ਸੀ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਦੀ ਟਿੱਪਣੀ ਸੁਪਰੀਮ ਕੋਰਟ ਦੇ ਹਵਾਲੇ ਨਾਲ ਕਹਿਣ ਲਈ ਬੈਂਚ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਸੀ।