May 7, 2026

ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਤਕ ਵਧਾਈ

ਨਵੀਂ ਦਿੱਲੀ – ਆਈਐੱਨਐਕਸ ਮੀਡੀਆ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਅੱਜ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਦਿੱਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ। ਚਿਦੰਬਰਮ ਨੂੰ 21 ਅਗਸਤ ਨੂੰ ਉਨ੍ਹਾਂ ਦੀ ਜੋਰ ਬਾਗ਼ ਵਿਚਲੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਾਕਿਸਤਾਨ ਨੇ ਤਾਲਿਬਾਨ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਕਿਹਾ

ਪਾਕਿਸਤਾਨ ਨੇ ਅਫ਼ਗਾਨਿਸਤਾਨ ਵਿੱਚ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਤਾਲਿਬਾਨ ਨੂੰ ਮੌਕੇ ਦਾ ਲਾਭ ਉਠਾਉਣ ਅਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਅੱਜ ਇੱਥੇ ਅਤਿਵਾਦੀ ਸਮੂਹ ਦੇ ਪ੍ਰਮੁੱਖ ਨੇਤਾਵਾਂ ਦੀ ਮੁਲਾਕਾਤ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਯੁੱਧ ਕੋਈ ਹੱਲ ਨਹੀਂ ਹੈ।ਤਾਲਿਬਾਨ ਦੇ ਇੱਕ […]

ਆਈਸੀਸੀ ਰੈਂਕਿੰਗ ਕੋਹਲੀ ਤੇ ਬੁਮਰਾਹ ਸਿਖ਼ਰ ’ਤੇ ਕਾਇਮ

ਭਾਰਤੀ ਕਪਤਾਨ ਵਿਰਾਟ ਕੋਹਲੀ ਤੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਈਸੀਸੀ ਇਕ ਰੋਜ਼ਾ ਮੈਚਾਂ ਦੇ ਖਿਡਾਰੀਆਂ ਦੀ ਰੈਂਕਿੰਗ ਵਿੱਚ ਸਿਖ਼ਰ ਉੱਤੇ ਕਾਇਮ ਹਨ। ਇਕ ਰੋਜ਼ਾ ਬੱਲੇਬਾਜ਼ਾਂ ਦੀ ਰੈਂਕਿੰਗ ’ਚ ਕੋਹਲੀ ਤੇ ਉਪ ਕਪਤਾਨ ਰੋਹਿਤ ਸ਼ਰਮਾ ਪਹਿਲੇ ਤੇ ਦੂਜੇ ਸਥਾਨ ’ਤੇ ਹਨ ਜਦੋਂਕਿ ਬੁਮਰਾਹ ਗੇਂਦਬਾਜ਼ਾਂ ਦੀ ਰੈਂਕਿੰਗ ’ਚ ਸਿਖ਼ਰ ’ਤੇ ਕਾਇਮ ਹਨ। ਪਾਕਿਸਤਾਨ ਦਾ ਮੁਹੰਮਦ ਆਮਿਰ ਛੇ […]