April 30, 2026

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਦੀ ਲੋੜ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਜੇਕਰ ਮਹਾਤਮਾ ਗਾਂਧੀ ਭਾਰਤੀਆਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ’ਤੇ ਧਿਆਨ ਕੇਂਦਰਿਤ ਕਰਦਿਆਂ ਦੇਖਦੇ ਤਾਂ ਉਨ੍ਹਾਂ ਨੂੰ ਖੁਸ਼ੀ ਹੁੰਦੀ। ਉਨ੍ਹਾਂ ਕਿਹਾ ਕਿ ਆਲਮੀ ਚੁਣੌਤੀ ਨੂੰ ਨਵਿਆਉਣਯੋਗ ਊਰਜਾ ਵਿਕਸਤ ਕਰਕੇ ਨਹੀਂ ਸਿੱਝਿਆ ਜਾ ਸਕਦਾ ਅਤੇ ਇਸ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਅਮਰੀਕੀ […]

ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਤਕ ਵਧਾਈ

ਨਵੀਂ ਦਿੱਲੀ – ਆਈਐੱਨਐਕਸ ਮੀਡੀਆ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੂੰ ਅੱਜ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਦਿੱਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਿਦੰਬਰਮ ਦੀ ਨਿਆਂਇਕ ਹਿਰਾਸਤ 17 ਅਕਤੂਬਰ ਤਕ ਵਧਾ ਦਿੱਤੀ। ਚਿਦੰਬਰਮ ਨੂੰ 21 ਅਗਸਤ ਨੂੰ ਉਨ੍ਹਾਂ ਦੀ ਜੋਰ ਬਾਗ਼ ਵਿਚਲੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਾਕਿਸਤਾਨ ਨੇ ਤਾਲਿਬਾਨ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਕਿਹਾ

ਪਾਕਿਸਤਾਨ ਨੇ ਅਫ਼ਗਾਨਿਸਤਾਨ ਵਿੱਚ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਤਾਲਿਬਾਨ ਨੂੰ ਮੌਕੇ ਦਾ ਲਾਭ ਉਠਾਉਣ ਅਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਅੱਜ ਇੱਥੇ ਅਤਿਵਾਦੀ ਸਮੂਹ ਦੇ ਪ੍ਰਮੁੱਖ ਨੇਤਾਵਾਂ ਦੀ ਮੁਲਾਕਾਤ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਯੁੱਧ ਕੋਈ ਹੱਲ ਨਹੀਂ ਹੈ।ਤਾਲਿਬਾਨ ਦੇ ਇੱਕ […]