May 11, 2026

ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਚੰਡੀਗੜ – ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ […]

ਭਾਈ ਲੌਂਗੋਵਾਲ ਨੇ ਲੁਧਿਆਣਾ ’ਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ’ਚ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਪਾਵਨ ਪੋਥੀਆਂ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਮੰਦਭਾਗੀ ਗੱਲ ਹੈ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਉਠਾਉਣੇ […]

ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਤੋਂ ਮੰਗ ਕੀਤੀ ਕਿ ਉਹ ਹਰਿਆਣਾ ਨੂੰ ਢਾਣੀਆਂ ਵਿਚ ਪੇਯਜਲ ਕਨੈਕਸ਼ਨ ਉਪਲਬਧ ਕਰਵਾਉਣ ਲਈ 20 ਘਰਾਂ ਤੇ 100 ਦੀ ਆਬਾਦੀ ਦੀ ਸ਼ਰਤ ਵਿਚ ਛੋਟ ਪ੍ਰਦਾਨ ਕੀਤੀ ਜਾਵੇ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਜਲ ਜੀਵਨ ਮਿਸ਼ਨ ਦੀ ਕੌਮੀ ਮੁਹਿੰਮ ਤਹਿਤ ਹਰਿਆਣਾ ਨੂੰ ਢਾਣੀਆਂ ਵਿਚ ਪੇਯਜਲ ਕਨੈਕਸ਼ਨ ਉਪਲਬਧ ਕਰਵਾਉਣ ਲਈ 20 ਘਰਾਂ ਤੇ 100 ਦੀ ਆਬਾਦੀ ਦੀ ਸ਼ਰਤ ਵਿਚ ਛੋਟ ਪ੍ਰਦਾਨ ਕੀਤੀ ਜਾਵੇ ਕਿਉਂਕਿ ਰਾਜ ਵਿਚ ਵੱਡੀ ਗਿਣਤੀ […]